ਗੁਰੂ ਵੱਲ ਪਿੱਠ ਕਰ ਕੇ ਜਦੋ ਸੈਲਫੀਆਂ ਅੱਸੀ ਲੈਂਦੇ ਹਾਂ ,,,
ਹੋ ਰਹੇ ਕੀਰਤਨ ਤੇ ਜਦੋ ਪਾਠ ਕਰਨ ਲਈ ਬਹਿੰਦੇ ਹਾਂ ,,,
ਖਲੋ ਕੇ ਸਰੋਵਰ ਦੇ ਕੰਡੇ ਕੈਮਰੇ ਸਾਹਮਣੇ ਮੂੰਹ ਵੰਨ ਸੁਵੰਨਾ ਤੂੰ ਬਣਾਇਆ ਏ ,,,
ਮਾਫ ਕਰੀ ਸਿੱਖਾ ਸਾਨੂੰ ਇਹ ਕਿਹੜੇ ਗੁਰੂ ਨੇ ਸਿਖਾਇਆ ਏ
ਮੱਸਿਆ ਸੰਗਰਾਂਦਾਂ ਉੱਤੇ ਗਰੂਦੁਆਰੇ ਜੋ ਤੂੰ ਵੰਡ ਲਏ ,,,
ਵਰਤ ਕੇ ਆਪਣੀ ਸਿਆਣਪ ਗੁਰੂ ਦੇ ਲਿਖੇ ਬੋਲ ਵੀ ਤੂੰ ਭੰਡ ਲਏ ,,,
ਹੱਥ ਵਿਚ ਗੁਟਕਾ ਸਾਹਿਬ ਫੋਨ ਕੰਨ ਨਾਲ ਤੂੰ ਲਗਾਇਆ ਏ ,,,
ਮਾਫ ਕਰੀ ਸਿੱਖਾ ਸਾਨੂੰ ਇਹ ਕਿਹੜੇ ਗੁਰੂ ਨੇ ਸਿਖਾਇਆ ਏ
10 ਮਿੰਟਾਂ ਵਿਚ ਲਾਵਾਂ 5-5 ਘੰਟੇ ਦਾਰੂ ਪੈਲਸਾਂ ਵਿਚ ਚਲਦੀ ,,,
ਨੱਚੇ ਭੈਣਾਂ ਨਾਲ ਓਥੇ ਕਿਓਂ ਨਹੀਂ ਹੁੰਦੀ ਤੈਨੂੰ ਜਲਦੀ ,,,
ਭੁੱਲ ਮਰਿਆਦਾ ਨੂੰਹ ਦਾ ਮੇਕ ਅਪ ਲੱਖਾਂ ਦਾ ਕਰਾਇਆ ਏ ,,,
ਮਾਫ ਕਰੀ ਸਿੱਖਾ ਸਾਨੂੰ ਇਹ ਕਿਹੜੇ ਗੁਰੂ ਨੇ ਸਿਖਾਇਆ ਏ
ਵਹਿਮ ਦਿਲ ਵਿਚ ਰੱਖਿਆ ਕਿਉਂ ਵੀਰਵਾਰ ਸ਼ਨੀਵਾਰ ਦਾ ,,,
ਮਿਲਦਾ ਹੈ ਮੁਕੱਦਰਾ ਵਿਚ ਲਿਖਿਆ ਨਾ ਜਾਦੂ ਟੂਣਾ ਕੰਮ ਕਿਸੇ ਦਾ ਵਿਗਾੜਦਾ ,,
ਆਖਦਾ ਏ "ਅੰਮ੍ਰਿਤ" ਕਿਉਂ ਮਾਇਆ ਪਿੱਛੇ ਆਪਣਾ ਆਪ ਤੂੰ ਗਵਾਇਆ ਏ ,,,
ਮਾਫ ਕਰੀ ਸਿੱਖਾ ਸਾਨੂੰ ਇਹ ਕਿਹੜੇ ਗੁਰੂ ਨੇ ਸਿਖਾਇਆ ਏ
No comments:
Post a Comment